Home / ਸਿੱਖੀ / ਇਸ ਤਰੀਕੇ ਰਾਹੀ ਹੋ ਸਕਦੇ ਨੇ ਵਾਰ ਨਿਆਰੇ

ਇਸ ਤਰੀਕੇ ਰਾਹੀ ਹੋ ਸਕਦੇ ਨੇ ਵਾਰ ਨਿਆਰੇ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਹਮੇਸ਼ਾ ਦੁਖੀ ਰਹਿਣ ਦੇ 10 ਵੱਡੇ ਕਾਰਨ ਇਸ ਜੁਗਤੀ ਰਾਹੀ ਹੋ ਸਕਦੇ ਨੇ ਵਾਰ ਨਿਆਰੇ। ।ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ॥ ਰਹਾਉ ॥ ਹੇ ਭਾਈ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ। ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ। ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ॥੨॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ॥੩॥ ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ॥੪॥੫॥।ਵਾਹਿਗੁਰੂ ਜੀ।

About admin

error: Content is protected !!