Home / ਵੀਡੀਓ / ਇਸ ਸਟੇਡੀਅਮ ਦਾ ਨਾਮ ‘ਮੋਦੀ ਸਟੇਡੀਅਮ’, ਐਲਾਨ ਜਾਰੀ

ਇਸ ਸਟੇਡੀਅਮ ਦਾ ਨਾਮ ‘ਮੋਦੀ ਸਟੇਡੀਅਮ’, ਐਲਾਨ ਜਾਰੀ

ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਮੋਟੇਰਾ ਦਾ ਉਦਘਾਟਨ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਡ ਮੰਤਰੀ ਕਿਰਨ ਰਿਜਿਜੂ ਤੇ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਵੀ ਮੌਜੂਦ ਸਨ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਇਸ ਸਟੇਡੀਅਮ ਦਾ ਨਾਂ ‘ਨਰਿੰਦਰ ਮੋਦੀ ਸਟੇਡੀਅਮ’ ਹੋਵੇਗਾ। ਭਾਰਤ ਤੇ ਇੰਗਲੈਂਡ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਟੈਸਟ ਮੈਚ ਅੱਜ ਅਹਿਮਦਾਬਾਦ ਦੇ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ । ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਇਸ ਸਟੇਡੀਅਮ ਦਾ ਉਦਘਾਟਨ ਕੀਤਾ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਬੀਸੀਸੀਆਈ ਦੇ ਕਈ ਅਧਿਕਾਰੀ ਵੀ ਮੌਜੂਦ ਹਨ।. ਦੱਸ ਦਈਏ ਕਿ ਭਾਰਤ ਤੇ ਇੰਗਲੈਂਡ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਟੈਸਟ ਮੈਚ ਅੱਜ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ । ਇਹ ਮੈਚ ਡੇਅ ਨਾਈਟ ਹੈ , ਜੋ ਦੁਪਹਿਰ 2:30 ਵਜੇ ਸ਼ੁਰੂ ਹੋਇਆ । ਖਬਰਾਂ ਤੱਕ ਇੰਗਲੈਂਡ ਦੀਆਂ ਚਾਰ ਵਿਕਟਾਂ ਆਊਟ ਹੋ ਗਈਆਂ ਹਨ। ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਇਸ ਸਟੇਡੀਅਮ ਦਾ ਉਦਘਾਟਨ ਕਰਨਗੇ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਬੀਸੀਸੀਆਈ ਦੇ ਕਈ ਅਧਿਕਾਰੀ ਵੀ ਮੌਜੂਦ ਰਹਿਣਗੇ।ਟੀਮ ਇੰਡੀਆ ਤੀਜੇ ਟੈਸਟ ਮੈਚ ਵਿਚ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦੇ ਫਾਈਨਲ ਵਿੱਚ ਪਹੁੰਚਣ ਦੇ ਆਪਣੇ ਦਾਅਵੇ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇਗੀ। ਇੰਗਲੈਂਡ ਨੇ ਚੇਨਈ ਵਿੱਚ ਖੇਡੇ ਗਏ ਪਹਿਲੇ ਟੈਸਟ ਮੈਚ ਵਿਚ ਭਾਰਤ ਨੂੰ ਹਰਾਇਆ ਸੀ, ਜਦੋਂਕਿ ਟੀਮ ਇੰਡੀਆ ਨੇ ਦੂਜੇ ਟੈਸਟ ਵਿੱਚ ਇੰਗਲੈਂਡ ਨੂੰ ਹਰਾ ਕੇ ਸੀਰੀਜ਼ 1-1 ਨਾਲ ਬਰਾਬਰ ਕੀਤੀ ਸੀ।

About admin

error: Content is protected !!