Home / ਸਿੱਖੀ / ਗੁਰੂਘਰ ਜਾਣ ਦੇ ਫਾਇਦੇ ਜਰੂਰ ਸੁਣੋ

ਗੁਰੂਘਰ ਜਾਣ ਦੇ ਫਾਇਦੇ ਜਰੂਰ ਸੁਣੋ

ਗੁਰੂਦੁਆਰਾ ਸਾਹਿਬ ਇਸ ਤਰ੍ਹਾਂ ਜਾਇਆ ਕਰੋ। ਗੁਰੂਦੁਆਰਾ ਸਾਹਿਬ ਜਾਣ ਸਮੇਂ ਦਿਲ ਚ ਸ਼ਰਧਾ ਭਾਵਨਾ ਰੱਖ ਕੇ ਬਿਨਾ ਕਿਸੇ ਲਾਲਚ ਦੇ ਗੁਰੂ ਸਾਹਿਬ ਅੱਗੇ ਅਰਦਾਸ ਕਰਿਆ ਕਰੋ ਹੇ ਮੇਰੇ ਮਾਲਕ ਸਭਨਾ ਨੂੰ ਖੁਸ਼ ਰੱਖਣਾ।। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝ ਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ ”ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ,ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)।

About admin

error: Content is protected !!