Home / ਹੋਰ ਖਬਰਾਂ / ਗੁਰੂ ਨਾਨਕ ਦੇਵ ਜੀ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰੋ ਜੀ ਤੇ ਸ਼ੇਅਰ ਕਰੋ

ਗੁਰੂ ਨਾਨਕ ਦੇਵ ਜੀ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰੋ ਜੀ ਤੇ ਸ਼ੇਅਰ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਦਰਸ਼ਨ ਕਰੋ ਜੀ ਗੁਰੂ ਨਾਨਕ ਦੇਵ ਜੀ ਦੀ ਪੋਥੀ ਸਾਹਿਬ ਤੇ ਪਵਿੱਤਰ ਕੜੇ ਦੇ ਜੋ ਇਸ ਸਮੇਂ ਉੜੀਸਾ ਚ ਸ਼ਸ਼ੋਭਿਤ ਹਨ। ਆਉ ਜਾਣਦੇ ਹਾਂ ਪੂਰਾ ਇਤਿਹਾਸ। ਇਹ ਪਿੰਡ ਉੜੀਸਾ ਚ ਹੈ ਜਿੱਥੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪਵਿੱਤਰ ਨਿਸ਼ਾਨੀਆਂ ਹਨ ਜਿਨ੍ਹਾਂ ਦੀ ਸਾਭ ਸੰਭਾਲ ਉੜੀਸਾ ਦੇ ਲੋਕ ਖੁਦ ਹੀ ਕਰ ਰਹੇ ਹਨ। ਦੱਸ ਦਈਏ ਕਿ ਇਨ੍ਹਾਂ ਦੇ ਪੁਰਖਾਂ ਦੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਮਿਲੇ ਸਨ ਤੇ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਆਪਣੀ ਕੋਈ ਵੀ ਨਿਸ਼ਾਨੀ ਦੇਣ ਲਈ ਬੇਨਤੀ ਕੀਤੀ ਸੀ। ਆਉ ਸੁਣਦੇ ਹਾਂ ਪੂਰੀ ਵੀਡੀਓ।ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਜਿਨ ਜੱਗ ਤਾਰਿਆ ,ਤੇਰ -ਮੇਰ ਦੇ ਹੇਰ-ਫੇਰ ਨੂੰ ਤਿਆਗ ,ਸਭ ਨੂੰ ਏਕ ਦਰ ਦਾ ਬਣਾ ,ਕਿਰਥ ਕਰ ਵੰਡ ਛੱਕਣ ਦਾ ਉਪਦੇਸ਼ ਦੇ ਸਮਾਨਤਾ ਦੇ ਮਣਕਿਆਂ ‘ਚ ਪਰੋਇਆ ਹੈ।। ਗੁਰੂ ਸਾਹਿਬ ਨੇ ਸਾਨੂੰ ਸੱਚੀ ਕਿਰਤ ਦਾ ਉਪਦੇਸ਼ ਦਿੱਤਾ ਹੈ ਜਿਸ ਨੂੰ ਪੂਰਾ ਕਰ ਰਹੇ ਹਨ ਉੜੀ ਦੇ ਇਹ ਲੋਕ। ਸਿੱਖ ਧਰਮ ਦੇ ਬਾਨੀ ਜਗਤ ਬਾਬਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰੋ-ਨਾਮ ਜਪੋ-ਵੰਡ ਛੱਕੋ’ ਦੇ ਬੁਨਿਆਦੀ ਸਿਧਾਂਤਾਂ ਨਾਲ ਸਿੱਖ ਧਰਮ ਦੀ ਨੀਂਹ ਰੱਖੀ ਸੀ। ਇਨ੍ਹਾਂ ਸਿਧਾਂਤਾਂ ਦੀ ਰੌਸ਼ਨੀ ‘ਚ ਆਪ ਜੀ ਨੇ ਲੁਕਾਈ ਨੂੰ ਅਜਿਹੀ ਇਨਕਲਾਬੀ ਜੀਵਨ ਜਾਂਚ ਦੱਸੀ, ਜੋ ਕਿ ਮਨੁੱਖ ਨੂੰ ਪਰਮ ਮਨੁੱਖ ਬਣਾਉਣ ਦਾ ਮਾਰਗ ਹੈ। ਗੁਰੂ ਸਾਹਿਬ ਦੀ ਸਿਧਾਂਤਾਂ ਦੇ ਇਹ ਤਿੰਨ ਧੁਰੇ ਹਨ, ਜਿਨ੍ਹਾਂ ਉੱਤੇ ਸਾਰੀ ਸਿੱਖ ਫਲਾਸਫੀ ਖੜ੍ਹੀ ਹੈ। ਧਿਆਨ ਨਾਲ ਵਿਚਾਰਿਆ ਜਾਵੇ ਤਾਂ ਇਹ ਕੋਈ 3 ਵੱਖ-ਵੱਖ ਚੀਜ਼ਾਂ ਨਹੀਂ ਹਨ ਸਗੋਂ ਤਿੰਨੋਂ ਇਕਠੀਆਂ ਹੀ ਹਨ ਅਤੇ ਨਾਮ ਜਪਣ ਦੀ ਅਵਸਥਾ ‘ਚ ਹੀ ਆਉਂਦੀਆਂ ਹਨ। ਗੁਰੂ ਨਾਨਕ ਦੇਵ ਜੀ ਨੇ ਆਦਰਸ਼ ਮਨੁੱਖ ਅਤੇ ਸਮਾਜ ਦੀ ਸਥਾਪਨਾ ਲਈ ‘ਕਿਰਤ ਕਰੋ’, ‘ਵੰਡ ਛਕੋ’ ਅਤੇ ‘ਨਾਮ ਜਪੋ’ ਦੇ ਤਿੰੰਨ ਮੁੱਖ ਉਪਦੇਸ਼ ਦਿੱਤੇ,ਜੋ ਸਾਮਜ ਦੇ ਅਰਥਚਾਰੇ ਮਨੁੱਖ ਦੀ ਰੂਹਾਨੀ ਖੁਸ਼ੀ ਅਤੇ ਸਮਾਜਿਕ ਸਾਂਝੀਵਾਲਤਾ ਦੇ ਅਹਿਮ ਸੰਕਲਪ ਹਨ। ਗੁਰੂ ਨਾਨਕ ਦੇਵ ਜੀ ਕਿਰਤ ਦੀ ਮਹੱਤਤਾ ਬਾਰੇ ਦੱਸਦੇ ਹਨ ਕਿ ਕਿਰਤ ਨੂੰ ਸਿਰਫ ਪਦਾਰਥਕ ਖੁਸ਼ਹਾਲੀ ਦਾ ਆਧਾਰ ਨਹੀਂ ਮੰਨਣਾ ਚਾਹੀਦਾ, ਸਗੋਂ ਸੱਚੀ ਕਿਰਤ ਜਿੱਥੇ ਸਮਾਜ ਦਾ ਵਿਕਾਸ ਮੁੱਖ ਅਧਾਰ ਹੁੰਦੀ ਹੈ, ਉੱਥੇ ਹੀ ਸੱਚ ਦਾ ਰਾਹ ਵੀ ਕਿਰਤ ਦੁਆਰਾ ਪਛਾਣਿਆ ਜਾ ਸਕਦਾ ਹੈ।

About admin

error: Content is protected !!