Home / ਵੀਡੀਓ / ਜਥੇਦਾਰ ਸਾਹਿਬ ਨੇ ਕੇਦਰ ਸਰਕਾਰ ਦੀ ਲਾਈ ਕਲਾਸ

ਜਥੇਦਾਰ ਸਾਹਿਬ ਨੇ ਕੇਦਰ ਸਰਕਾਰ ਦੀ ਲਾਈ ਕਲਾਸ

ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਤੇ ਬੋਲਦਿਆਂ ਕੇਂਦਰ ਸਰਕਾਰ ਦੀ ਤੁਲਨਾ ਫਰੰਗੀਆਂ ਭਾਵ ਅੰਗਰੇਜ਼ਾਂ ਨਾਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ 100 ਸਾਲ ਪਹਿਲਾਂ ਨਰੈਣੂ ਮਹੰਤਾਂ ਨੇ ਜਥੇ ਨੂੰ ਰੋਕਿਆ ਸੀ ਉਸੇ ਤਰ੍ਹਾਂ ਦੀ ਹਰਕਤ ਹੁਣ ਕੇਂਦਰ ਸਰਕਾਰ ਨੇ ਕੀਤੀ ਹੈ ਜੋ ਸਦੀਆਂ ਤੱਕ ਯਾਦ ਰਹੇਗੀ ਸਿੱਖਾਂ ਨੂੰ।। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦੇ ਵਿਸ਼ਾਲ ਸਮਾਗਮਾਂ ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਿੰਘਾਂ ਨੂੰ ਸਤਿਕਾਰ ਭੇਟ -ਗੁਰਦਾਸਪੁਰ ਦੇ ਗੋਧਰਪੁਰ ’ਚ ਸੌ ਸਾਲਾ ਸਮਾਗਮਾਂ ਸਮੇਂ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ -ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਆਪਣੇ ਸਿੰਘਾਂ ਨੂੰ ਕੀਤਾ ਯਾਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਜਾਹੋ-ਜਲਾਲ ਨਾਲ ਮਨਾਈ ਗਈ। ਇਸ ਸਬੰਧ ਵਿਚ ਮੁੱਖ ਸਮਾਗਮ ਸਾਕੇ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ। ਵਿਸ਼ਾਲ ਪੰਡਾਲ ’ਚ ਸਜਾਏ ਗਏ ਗੁਰਮਤਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ਼ ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮੁੱਖ ਸਮਾਗਮ ਸਮੇਂ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸਾਕਾ ਸ੍ਰੀ ਨਨਕਾਣਾ ਸਾਹਿਬ ਨਾਲ ਸਬੰਧਤ ਸਿੰਘਾ ਦੇ 32 ਪਰਿਵਾਰ ਵੀ ਪੁੱਜੇ ਹੋਏ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

About admin

error: Content is protected !!