Home / ਸਿੱਖੀ / ਜਿਨ੍ਹਾਂ ਨੂੰ ਜਿਆਦਾ ਸੁਸਤੀ ਆਉਦੀ ਹੈ ਦੇਖਣ

ਜਿਨ੍ਹਾਂ ਨੂੰ ਜਿਆਦਾ ਸੁਸਤੀ ਆਉਦੀ ਹੈ ਦੇਖਣ

ਆਲਸ ਤੇ ਸੁਸਤੀ ਨੂੰ ਜੜ੍ਹ ਤੋਂ ਖਤਮ ਕਰਨ ਦੇ 5 ਸੌਖੇ ਤਰੀਕੇ” ਸੰਗਤਾਂ ਦਾ ਸਵਾਲ ਹੁੰਦਾ ਹੈ ਕਿ ਉਨ੍ਹਾਂ ਦਾ ਕਿਸੇ ਵੀ ਕੰਮ ਚ ਦਿਲ ਨਹੀ ਕਰਦਾ ਤੇ ਹਰ ਸਮੇ ਆਲਸ ਤੇ ਸੁਸਤੀ ਰਹਿੰਦੀ ਉਨ੍ਹਾਂ ਲਈ ਇਸ ਖਾਸ ਵੀਡੀਓ ਹੈ। ।ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥ ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ ਜੀ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਨਾਨਕ ਜੀ ਆਖਦੇ ਹਨ – ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰੋ ਜੀ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥*

About admin

error: Content is protected !!