Home / ਸਿੱਖੀ / ਦਸ਼ਮੇਸ਼ ਪਿਤਾ ਜੀ ਦੀ ਬਾਣੀ ਦੀ ਸ਼ਕਤੀ ਸੁਣੋ

ਦਸ਼ਮੇਸ਼ ਪਿਤਾ ਜੀ ਦੀ ਬਾਣੀ ਦੀ ਸ਼ਕਤੀ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਪਾਠ ਸਰਵਣ ਕਰੋ ਜੀ ਪਿਆਰ ਨਾਲ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਅੰਗ (ANG) – ੬੧੬ (616)”*🌹🌺 ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਪਦਅਰਥ: ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ।੧। ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ।ਰਹਾਉ। ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ।੨। ਦੇਇ = ਦੇ ਕੇ। ਦੇਇ ਕਿਵਾੜ = ਦਰਵਾਜ਼ੇ ਬੰਦ ਕਰ ਕੇ। ਦਾਰਾ = ਇਸਤ੍ਰੀ। ਸੰਗਿ = ਨਾਲ। ਫਾਕੈ = ਕੁਕਰਮ ਕਰਦਾ ਹੈ। ਚਿਤ੍ਰ ਗੁਪਤੁ = (ਧਰਮਰਾਜ ਦੇ ਮੁਨਸ਼ੀ) । ਮਾਗਹਿ = ਮੰਗਦੇ ਹਨ, ਮੰਗਣਗੇ।੩। ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਓਟ = ਆਸਰਾ। ਸਾਗਰ = ਸਮੁੰਦਰ।੪।

About admin

error: Content is protected !!