Home / ਸਿੱਖੀ / ਪੰਜਵੀਂ ਪਾਤਸ਼ਾਹੀ ਜੀ ਦੇ ਸ਼ਬਦ

ਪੰਜਵੀਂ ਪਾਤਸ਼ਾਹੀ ਜੀ ਦੇ ਸ਼ਬਦ

ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਇਹ ਸ਼ਬਦ ਜਰੂਰ ਸੁਣੋ ਜੀ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਸ ਸ਼ਬਦ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।।ਗੁਰਗੱਦੀ ਤੇ ਬਿਰਾਜਮਾਨ ਹੋ ਕੇ ਆਪ ਜੀ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਅਰੰਭੇ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਸ਼ੁਰੂ ਕੀਤਾ। ਸੰਗਤਾਂ ਦੇ ਨਾਲ-ਨਾਲ ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਇਨ੍ਹਾਂ ਕੰਮਾਂ ਲਈ ਜਥੇਦਾਰ ਥਾਪਿਆ ਅਤੇ ਨਾਲ ਹੀ ਆਪ ਜੀ ਨੇ ਦੂਰ-ਦੂਰ ਤਕ ਗੁਰਸਿੱਖੀ ਨੂੰ ਪ੍ਰਚਾਰਿਆ। ਆਗਰੇ ਤੋਂ ਚੱਲ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਹਿਤ ਭਾਈ ਗੁਰਦਾਸ ਜੀ ਅੰਮ੍ਰਿਤਸਰ ਵਿਖੇ 1583 ਦੇ ਆਰੰਭ ਵਿੱਚ ਗੁਰੂ ਸਾਹਿਬ ਨੂੰ ਮਿਲੇ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਰੰਭੀ ਸੰਨ 1586 ਈਃ ਵਿੱਚ ਸੰਤੋਖਸਰ ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਭਾਈ ਗੁਰਦਾਸ ਜੀ ਨੇ ਅਹਿਮ ਯੋਗਦਾਨ ਪਾਇਆ, ਸਿੱਖੀ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਜੀ ਨੇ 3 ਜਨਵਰੀ, 1588 (ਮਾਘੀ ਵਾਲੇ ਦਿਨ) ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਦਾ ਪਵਿੱਤਰ ਕੰਮ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ (ਪੂਰਾ ਨਾਮ ਮੁਅਈਨ-ਉਲ-ਅਸਲਾਮ) ਤੋਂ ਕਰਵਾਇਆ। ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਰਖਵਾਉਣ ਦਾ ਗੁਰੂ ਸਾਹਿਬ ਦਾ ਮੰਤਵ ਸਾਰੇ ਧਰਮਾਂ ਨੂੰ ਬਰਾਬਰ ਦਾ ਸਤਿਕਾਰ ਦੇਣਾ ਸੀ। ਸਰੋਵਰ ਵਿੱਚ ਬਿਰਾਜਮਾਨ ਸ੍ਰੀ ਹਰਿਮੰਦਰ ਸਾਹਿਬ ਦੀ ਮੂਰਤ ਅਤੇ ਦਿਨ-ਰਾਤ ਹੁੰਦਾ ਗੁਰਬਾਣੀ ਦਾ ਕੀਰਤਨ ਸੁਣ ਕੇ ਅਤੇ ਅਚਰਜ ਨਜ਼ਾਰੇ ਤੱਕ ਕੇ ਦੇਖਣ ਵਾਲੇ ਦੇ ਮਨ ਵਿੱਚ ਅਜਿਹਾ ਸਵਾਲ ਪੈਦਾ ਹੈ ਕਿ ਕੀ ਇਸ ਤੋਂ ਅੱਗੇ ਵੀ ਕੋਈ ਸੱਚਖੰਡ ਹੈ?

About admin

error: Content is protected !!