Home / ਹੋਰ ਖਬਰਾਂ / ਪੰਜਾਬ ਚ ਬਿਜਲੀ ਬਾਰੇ ਵੱਡੀ ਜਾਣਕਾਰੀ

ਪੰਜਾਬ ਚ ਬਿਜਲੀ ਬਾਰੇ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਬਿਜਲੀ ਦੇ ਬਾਰੇ ਜਾਣਕਾਰੀ ਅਨੁਸਾਰ ਪੰਜਾਬ ਵਿਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਿਜਲੀ ਬਿਲ ਮੁਆਫ਼ ਕਰਵਾਉਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੈਪਟਨ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਕਈ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਈ ਮਸਲਿਆਂ ਨੂੰ ਲੈ ਕੇ ਬੇਨਤੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਲੋਕਾਂ ਨੂੰ ਰਾਹਤ ਦਿੰਦੇ ਹੋਏ 6 ਮਹੀਨੇ ਦੇ ਪਾਣੀ ਤੇ ਬਿਜਲੀ ਦੇ ਬਿੱਲ ਮੁਆਫ਼ ਕਰਨ ਤੋਂ ਇਲਾਵਾ ਨਿੱਜੀ ਹੌਸਪੀਟਲ ਵਿਚ ਵੀ ਫੀਸ ਨਿਰਧਾਰਤ ਕਰਨ ਦੀ ਅਪੀਲ ਕੀਤੀ ਹੈ।।। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਖਿਆ ਗਿਆ ਹੈ ਕਿ ਸੂਬੇ ਵਿੱਚ ਲੋਕਾਂ ਦੀ ਜਿੰਦਗੀ ਬਚਾਉਣ ਲਈ ਸਰਕਾਰ ਵੱਲੋਂ ਵੱਡਾ ਕਦਮ ਚੁੱਕੇ ਜਾਣ ਅਤੇ ਸਾਰੇ ਲੋਕਾਂ ਦਾ ਜਲਦ ਹੀ ਟੀਕਾਕਰਨ ਕੀਤਾ ਜਾਵੇ। ਉਥੇ ਹੀ ਨਿੱਜੀ ਹੌਸਪੀਟਲ ਵਿਚ ਵੀ ਵਿਅਕਤੀਆਂ ਦੇ ਅਲਾਜ ਲਈ ਫੀਸ ਦੀ ਸੀਮਾ ਨੂੰ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਲਾਕ ਪੱਧਰ ਤੇ ਛੋਟੇ ਕਰੋਨਾ ਸੈਂਟਰ ਸਥਾਪਤ ਕੀਤੇ ਜਾਣ। ਜਿਸ ਨਾਲ ਸਭ ਦੀ ਦੇਖਭਾਲ ਕੀਤੀ ਜਾ ਸਕੇ।। ਦੱਸ ਦਈਏ ਕਿ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਸਾਡੀ ਸਰਕਾਰ ਆਉਣ ਤੇ ਬਿਜਲੀ ਬਾਰੇ ਵੱਡੇ ਐਲਾਨ ਕੀਤੇ ਜਾਣਗੇ।। ਉਨ੍ਹਾਂ ਨੇ ਕਿਹਾ ਤਾਂ ਜੋ ਕੋਈ ਵੀ ਵਿਅਕਤੀ ਬਿਨਾਂ ਅਲਾਜ ਦੇ ਨਾ ਦੁਨੀਆ ਨੂੰ ਅਲਵਿਦਾ ਕਹਿ ਕੇ ਜਾਵੇ । ਉਨ੍ਹਾਂ ਕਿਹਾ ਕੇ ਲੋਕਾਂ ਦੀ ਜਿੰਦਗੀ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦਾ ਪੂਰਾ ਸਾਥ ਦਿੱਤਾ ਜਾਵੇਗਾ। ਉਹ ਵੈਂਟੀਲੇਟਰ ਬਾਰੇ ਵੀ ਬੋਲਦੇ ਹੋਏ ਕਿਹਾ ਕਿ ਪਿਛਲੇ ਇਕ ਸਾਲ ਤੋਂ ਭੇਜੇ ਗਏ ਵੈਂਟੀਲੇਟਰ ਨੂੰ ਅਜੇ ਤੱਕ ਖੋਲਿਆ ਨਹੀਂ ਗਿਆ,ਉਨ੍ਹਾਂ ਕਿਹਾ ਕਿ 12 ਹਜ਼ਾਰ ਪਿੰਡਾਂ ਨੂੰ ਕਵਰ ਕਰਨ ਲਈ 500 ਟੀਮਾਂ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।।।

About admin

error: Content is protected !!