Home / ਵੀਡੀਓ / ਪੰਜਾਬ ਚ ਬੱਸਾਂ ਬਾਰੇ ਵੱਡੀ ਅਪਡੇਟ

ਪੰਜਾਬ ਚ ਬੱਸਾਂ ਬਾਰੇ ਵੱਡੀ ਅਪਡੇਟ

ਪੰਜਾਬ ‘ਚ 3 ਦਿਨ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ ਕਿਉਂਕਿ ਠੇਕਾ ਅਧਿਕਾਰੀਆਂ ਨੇ ਪੰਜਾਬ ਸਰਕਾਰ ਤੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼/ਪਨਬੱਸ ਯੂਨੀਅਨ ਦੀ ਹੰਗਾਮੀ ਮੀਟਿੰਗ ਜਲੰਧਰ ਦੇ ਬੱਸ ਸਟੈਂਡ ਵਿਖੇ ਹੋਈ, ਜਿਸ ‘ਚ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਉਪਰ ਸੰਘਰਸ਼ ਦਾ ਐਲਾਨ ਕੀਤਾ ਗਿਆ। ਇਸ ਲੜੀ ਤਹਿਤ 11 ਤੋਂ 13 ਮਾਰਚ ਨੂੰ (3 ਦਿਨ) ਪੰਜਾਬ ਰੋਡਵੇਜ਼ ਅਤੇ ਪਨਬੱਸ ਦਾ ਚੱਕਾ ਜਾਮ ਹੋਵੇਗਾ। ਯੂਨੀਅਨ ਨੇ ਮੁਸਾਫ਼ਰਾਂ ਦੀ ਪਰੇਸ਼ਾਨੀ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਯੂਨੀਅਨ ਦੀ ਮੀਟਿੰਗ ਪੰਜਾਬ ਦੇ ਸਰਪ੍ਰਸਤ ਕਮਲ ਕੁਮਾਰ ਦੀ ਪ੍ਰਧਾਨਗੀ ‘ਚ ਹੋਈ, ਜਿਸ ‘ਚ ਚੇਅਰਮੈਨ ਮਲਵਿੰਦਰ ਸਿੰਘ, ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਬਲਜੀਤ ਸਿੰਘ ਅਤੇ ਜਲੰਧਰ ਦੇ ਪ੍ਰਧਾਨ ਜਸਬੀਰ ਸਿੰਘ ਨੇ ਸਰਕਾਰ ਤੇ ਆਪਣੀ ਭ ੜਾਸ ਕੱਢੀ। ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਕਾਂਗਰਸ ਨੇ ਠੇਕਾ ਅਧਿਕਾਰੀਆਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪਰ 4 ਸਾਲ ਦੇ ਕਰੀਬ ਸਮਾਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਕਰਨ ਲਈ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਦੋਂ ਵੀ ਮੁਲਾਜ਼ਮ ਸੰਘਰਸ਼ ਕਰਦੇ ਹਨ ਤਾਂ ਅਧਿਕਾਰੀ ਮੰਗਾਂ ਮੰਨਣ ਦੀ ਗੱਲ ਕਹਿ ਕੇ ਉਨ੍ਹਾਂ ਨੂੰ ਭਰੋਸਾ ਦੇ ਦਿੰਦੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਉਲਟ ਨੀਤੀਆਂ ਕਾਰਣ ਉਹ ਆਰਥਿਕ ਤੰਗੀ ਝੱਲਣ ਨੂੰ ਮਜਬੂਰ ਹਨ, ਜਿਸ ਕਾਰਣ ਉਨ੍ਹਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ਕੋਈ ਬਦਲ ਬਾਕੀ ਨਹੀਂ ਬਚਿਆ। ਜਲੰਧਰ ਡਿਪੂ ਦੇ ਪ੍ਰਧਾਨ ਜਸਬੀਰ ਸਿੰਘ ਨੇ ਕਿਹਾ ਕਿ ਸੰਘਰਸ਼ ਦੀ ਸ਼ੁਰੂਆਤ 24 ਫਰਵਰੀ ਤੋਂ ਹੋਵੇਗੀ। 24 ਫਰਵਰੀ ਅਤੇ 8 ਮਾਰਚ ਨੂੰ ਪੰਜਾਬ ਦੇ ਸਾਰੇ ਡਿਪੂਆਂ ‘ਚ ਗੇਟ ਰੈਲੀਆਂ ਕਰ ਕੇ ਸਰਕਾਰ ਨੂੰ ਵਾਰਨਿੰਗ ਦਿੱਤੀ ਜਾਵੇਗੀ। ਉਪਰੰਤ 11 ਤੋਂ 13 ਮਾਰਚ ਤੱਕ ਪਨਬੱਸ ਅਤੇ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।12 ਮਾਰਚ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ‘ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਪ੍ਰਧਾਨ ਦੀ ਅਗਵਾਈ ‘ਚ ਵੱਡੇ ਪੱਧਰ ’ਤੇ ਰੋਸ ਕਰਨਗੇ। ਹੜਤਾਲ ਦੇ ਤੀਜੇ ਦਿਨ 13 ਮਾਰਚ ਨੂੰ ਸੀਨੀਅਰ ਅਹੁਦੇਦਾਰਾਂ ਦੀ ਜਲੰਧਰ ‘ਚ ਮੀਟਿੰਗ ਹੋਵੇਗੀ, ਜਿਸ ਦੌਰਾਨ ਸੰਘਰਸ਼ ਨੂੰ ਅੱਗੇ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ‘ਚ ਕੈਸ਼ੀਅਰ ਬਲਜਿੰਦਰ ਸਿੰਘ, ਸੋਹਣ ਲਾਲ, ਸਕੱਤਰ ਜਲੌਰ ਸਿੰਘ, ਮੀਤ ਪ੍ਰਧਾਨ ਜੋਧ ਸਿੰਘ, ਰਾਜਵੰਤ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ, ਜਸਵੰਤ ਸਿੰਘ, ਪਰਦੀਪ ਕੁਮਾਰ ਸਮੇਤ ਵੱਡੀ ਗਿਣਤੀ ‘ਚ ਮੁਲਾਜ਼ਮ ਮੌਜੂਦ ਸਨ।।।

About admin

error: Content is protected !!