Home / ਵੀਡੀਓ / ਪੰਜਾਬ ਦਾ ਇਹ ਵੱਡਾ ਗਾਇਕ ਨਹੀ ਰਿਹਾ

ਪੰਜਾਬ ਦਾ ਇਹ ਵੱਡਾ ਗਾਇਕ ਨਹੀ ਰਿਹਾ

ਵੱਡੀ ਖਬਰ ਆ ਰਹੀ ਹੈ ਸੂਫੀ ਸੰਗੀਤ ਜਗਤ ਤੋਂ ਜਾਣਕਾਰੀ ਅਨੁਸਾਰ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇੱਕ ਵੱਡਾ ਘਾਟਾ ਲੱਗਾ ਹੈ। ਸੂਤਰਾਂ ਮੁਤਾਬਕ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦਾ ਦੇ ਹਾਂਤ ਹੋ ਗਿਆ ਹੈ। ਉਹ ਠੀਕ ਨਹੀ ਚੱਲ ਰਹੇ ਸੀ ਤੇ ਫੌਰਟਿਸ ਵਿੱਚ ਦਾ ਖਲ ਸੀ। ਸਰਦੂਲ ਸਿਕੰਦਰ 60 ਸਾਲਾਂ ਦੇ ਸੀ। ਕਰੋਨਾ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਵਿੱਚ ਭਰਤੀ ਕੀਤਾ ਗਿਆ ਸੀ। ਸਰਦੂਲ ਸਿਕੰਦਰ ਨੇ ਸਾਲ 1980 ਵਿੱਚ ਟੀਵੀ ਤੇ ਰੇਡੀਓ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਹਿਲੀ ਐਲਬਮ ‘ਰੋਡਵੇਜ਼ ਦੀ ਲਾਰੀ’ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਸਰਦੂਲ ਦਾ ਜਨਮ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖੇੜੀ ਨੌਧ ਸਿੰਘ ਵਿੱਚ ਹੋਇਆ ਸੀ ਤੇ ਉਹ ਸੰਗੀਤ ਦੇ ਪਟਿਆਲੇ ਘਰਾਨਾ ਨਾਲ ਸਬੰਧਤ ਸੀ।ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ ਵਿੱਚ ਵੀ ਕੰਮ ਕੀਤਾ ਸੀ ਜਿਨ੍ਹਾਂ ਵਿੱਚੋਂ ‘ਜੱਗਾ ਡਾਕੂ’ ਵੀ ਵਰਗੀ ਮਸ਼ਹੂਰ ਫਿਲਮ ਵੀ ਸ਼ਾਮਲ ਹੈ। ਸਰਦੂਲ ਸਿਕੰਦਰ ਦਾ ਵਿਆਹ ਪੰਜਾਬੀ ਗਾਇਕਾ ਅਮਰ ਨੂਰੀ ਨਾਲ ਹੋਇਆ ਸੀ। ਉਨ੍ਹਾਂ ਦੇ ਦੋ ਬੇਟੇ ਹਨ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੇ ਅਫ ਸੋਸ ਪ੍ਰਗਟ ਕਰਦਿਆਂ ਲਿਖਿਆ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਜੀ ਦੇ ਚਲਿਆ ਜਾਣਾ ਸਾਡੇ ਸਾਰਿਆਂ ਲਈ ਅਸਹਿ ਦੁਖ ਤੇ ਨਾ ਪੂਰਾ ਹੋਣ ਵਾਲਾ ਘਾ ਟਾ ਹੈ। ਉਨ੍ਹਾਂ ਦੀ ਪੰਜਾਬੀ ਸੰਗੀਤ ਨੂੰ ਦੇਣ ਬਹੁਤ ਵੱਡੀ ਹੈ ਜੋ ਸਦਾ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਮੇਰੀਆਂ ਅਰਦਾਸਾਂ ਸਿਕੰਦਰ ਜੀ ਦੇ ਪਰਿਵਾਰ ਦੇ ਨਾਲ ਹਨ। ਵਾਹਿਗੁਰੂ ਜੀ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਣ। ਸਰਦੁਲ ਸਕੰਦਰ ਦਾ ਪਹਿਲਾ ਨਾਮ ਸਰਦੁਲ ਸਿੰਘ ਸਰਦੁਲ ਸੀ,ਇਹ ਤਿੰਨ ਭਰਾ ਗਮਦੁਰ ਸਿੰਘ ਗਮਦੁਰ ਤੇਂ ਭਰਭੂਰ ਸਿੰਘ ਭਰਭੂਰ ਲਗ ਭਗ 1976,77 ਵਿੱਚ ਧਾਰਮਿਕ ਪੋ੍ਗਰਾਮ ਕਰਦੇ ਹੁੰਦੇ ਸੀ!ਖਾਸ ਤੌਰ ਪਰ ਫਤਿਹ ਗੜ ਸਾਹਿਬ ਜੋੜ ਮੇਲੇ ਤੇ ਇੰਮਾਂ ਨੂੰ ਸੁਣਨ ਵਾਲਿਆਂ ਦਾ ਭਾਰੀ ਇਕਠ ਹੁੰਦਾ ਸੀ!। ਅਲਵਿਦਾ ਸਰਦੂਲ

About admin

error: Content is protected !!