Home / ਹੋਰ ਖਬਰਾਂ / ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਤੋਂ ਬਾਅਦ ਹੁਣ ਵੱਡੀ ਅਪਡੇਟ

ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਤੋਂ ਬਾਅਦ ਹੁਣ ਵੱਡੀ ਅਪਡੇਟ

ਦੁਨੀਆ ਵਿਚ ਕਰੋਨਾ ਦੀ ਦੂਜੀ ਸਟੇਜ ਚੱਲ ਰਹੀ ਹੈ। ਸੂਬੇ ਅੰਦਰ ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਮੁੜ ਤੋਂ ਵੱਧਦਾ ਨਜ਼ਰ ਆ ਰਿਹਾ ਹੈ। ਸੂਬਾ ਸਰਕਾਰ ਵੱਲੋਂ ਇਸ ਨੂੰ ਦੇਖਦੇ ਹੋਏ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ ਹਨ। ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ ਜੋ 30 ਅਪ੍ਰੈਲ ਤੱਕ ਲਾਗੂ ਕੀਤੇ ਗਏ ਹਨ। ਦੱਸ ਦਈਏ ਕਿ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਸੂਬਾ ਸਰਕਾਰ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਸੀ। ਜਿੱਥੇ ਬੱਚਿਆਂ ਨੂੰ ਪ੍ਰੀਖਿਆਵਾਂ ਤੋਂ ਬਿਨਾਂ ਹੀ ਅਗਲੀ ਕਲਾਸ ਵਿਚ ਕਰ ਦਿੱਤੇ ਜਾਣ ਦੇ ਆਦੇਸ਼ ਨੂੰ ਲਾਗੂ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ 30 ਅਪ੍ਰੈਲ ਤੱਕ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਇਥੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਕੁਝ ਨਿੱਜੀ ਸਕੂਲਾਂ ਵੱਲੋਂ ਇਸ ਆਦੇਸ਼ ਦੀ ਉਲੰਘਣਾਂ ਕੀਤੀ ਜਾ ਰਹੀ ਹੈ। ਅੱਜ ਜਲੰਧਰ ਦੀ ਛਾਉਣੀ ਦੇ ਇਕ ਸਕੂਲ ਵਿੱਚੋਂ ਬੱਚਿਆਂ ਦੇ ਪੇਪਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਰਾਗ ਪੁਰ ਚੌਂਕੀ ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪਤਾ ਲੱਗਾ ਹੈ ਕਿ ਅਧਿਆਪਕਾਂ ਵੱਲੋਂ ਸਹੀ ਜਵਾਬ ਨਹੀਂ ਦਿੱਤਾ ਗਿਆ। ਸਕੂਲ ਉਪਰ ਸ਼ਿਕਾ ਇਤ ਮਿਲਣ ਤੇ ਸੰਬੰਧਤ ਪੁਲਸ ਵੱਲੋਂ ਜਾਂਚ ਆਰੰਭ ਕਰ ਦਿੱਤੀ ਗਈ ਹੈ ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸੈਂਟਰਲ ਬੋਰਡ ਵੱਲੋਂ ਉਨ੍ਹਾਂ ਨੂੰ ਪ੍ਰੈਕਟੀਕਲ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਹੈਰਾਨੀ ਦੀ ਗੱਲ ਹੈ ਕਿ ਛੁੱਟੀ ਹੋਣ ਦੇ ਬਾਵਜੂਦ ਵੀ ਬੱਚਿਆਂ ਨੂੰ ਸਕੂਲ ਬੁਲਾ ਕੇ ਲੈ ਪੇਪਰ ਲਏ ਜਾ ਰਹੇ ਹਨ। ਏ ਸੀ ਪੀ ਮੇਜਰ ਸਿੰਘ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਵੱਲੋਂ ਗਜਟਿਡ ਛੁੱਟੀ ਵਾਲੇ ਦਿਨ ਭਾਰੀ ਗਿਣਤੀ ਵਿੱਚ ਬੱਚੇ ਇੱਕਠੇ ਕਰਕੇ ਕਾਨੂੰਨ ਦੀ ਉਲੰ ਘਣਾ ਕੀਤੀ ਜਾ ਰਹੀ ਹੈ। ਇਸ ਲਈ ਸਕੂਲ ਦੀ ਅਧਿਆਪਕਾ ਸਵਿਤਾ ਰਾਣਾ ਤੇ ਥਾਣਾ ਛਾਊਣੀ ਵਿਖੇ ਮਾਮਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬਹੁਤ ਸਾਰੇ ਨਿੱਜੀ ਸਕੂਲ ਫੀਸਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਹੋਰ ਵੀ ਨਿੱਜੀ ਸਕੂਲਾਂ ਦੇ ਬਾਰੇ ਵਿੱਚ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

About admin

error: Content is protected !!