Home / ਹੋਰ ਖਬਰਾਂ / ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੋਨੂੰ ਸੂਦ

ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੋਨੂੰ ਸੂਦ

ਵੱਡੀ ਖਬਰ ਆ ਰਹੀ ਹੈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਲਗਾਤਾਰ ਕਈ ਵਰਗਾਂ ਦੀ ਮਦਦ ਕਰਨ ਕਰਕੇ ਸੁਰਖ਼ੀਆਂ ਵਿੱਚ ਹੈ। ਇਸ ਦੌਰਾਨ ਮਕਬੂਲ ਬਾਲੀਵੁੱਡ ਸਟਾਰ ਸੋਨੂੰ ਸੂਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਤੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।।। ਉਨ੍ਹਾਂ ਨੇ ਇੱਥੇ ਆਣ ਕੇ ਕਿਹਾ ਹੈ ਕਿ ਜਦੋਂ ਵੀ ਮੈ ਕੋਈ ਵੀ ਕੰਮ ਸ਼ੁਰੂ ਕਰਦਾ ਹਾਂ ਤਾਂ ਦਰਬਾਰ ਸਾਹਿਬ ਆ ਕੇ ਅਰਦਾਸ ਕਰਨ ਤੋਂ ਬਾਅਦ ਹੀ ਸ਼ੁਰੂ ਕਰਦਾ ਹਾਂ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰ ਸੋਨੂੰ ਸੂਦ ਨੇ ਕਰੋਨਾ ਦੇ ਰੁਕਣ ਦੀ ਅਰਦਾਸ ਬੇਨਤੀ ਕੀਤੀ ਹੈ ਤੇ ਕਿਸਾਨੀ ਸੰਘ ਰਸ਼ ਦੇ ਜਲਦ ਖਤਮ ਦੀ ਆਸ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲੇ ਅਤੇ ਕਿਸਾਨ ਜਲਦ ਘਰਾਂ ਨੂੰ ਪਰਤਣ। ਕਿਸਾਨ ਸਾਡੇ ਅੰਨ ਦਾਤਾ ਹਨ। ਉਨ੍ਹਾਂ ਦੀ ਕਦਰ ਜਰੂਰੀ ਹੈ।। ਇਸ ਦੇ ਨਾਲ ਹੀ ਅਦਾਕਾਰ ਸੋਨੂੰ ਸੂਦ ਨੇ ਕਰੋਨਾ ਤੋਂ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲਕੀਤੀ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦਾ ਸੁਨੇਹਾ ਦਿੱਤਾ ਹੈ। ਸੋਨੂੰ ਸੂਦ ਪੰਜਾਬ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਮਾਤਾ ਜੀ ਪ੍ਰੋਫ਼ੈਸਰ ਸਰੋਜ ਸੂਦ ਮੋਗਾ ਦੇ ਹੀ ਡੀਐੱਮ ਕਾਲਜ ਵਿੱਚ ਅੰਗਰੇਜ਼ੀ ਦੇ ਲੈਕਚਰਾਰ ਸਨ। ਇੱਥੇ ਤੁਹਾਨੂੰ ਦੱਸ ਦੇਈਏ ਕਿ ਕਰੋਨਾ ਕਾਰਨ ਲੱਗੇ ਲੌਕਡਾਊਨ ਦੌਰਾਨ ਸੋਨੂ ਸਦੂ ਨੇ ਮੁੰਬਈ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਾਉਣ ਲਈ ਪਹਿਲਾਂ ਬੱਸਾਂ ਤੇ ਰੇਲਗੱਡੀਆਂ ਦਾ ਪ੍ਰਬੰਧ ਤੇ ਫ਼ਿਰ ਹਵਾਈ ਜਹਾਜ਼ ਦੇ ਸਫ਼ਰ ਦਾ ਇੰਤਜ਼ਾਮ ਕੀਤਾ ਸੀ। ਉਸ ਦੌਰਾਨ ਸੋਸ਼ਲ ਮੀਡੀਆ ਉੱਤੇ ਸੋਨੂ ਸੂਦ ਦੀਆਂ ਕਾਫ਼ੀ ਪ੍ਰਸ਼ੰਸਾ ਹੋਣ ਲੱਗੀ ।। ਸੋਨੂੰ ਸੂਦ ਨੇ ਕਿਹਾ ਕਿ ਉਸ ਨੂੰ ਮਾਣ ਹੈ ਕਿ ਉਹ ਪੰਜਾਬ ਦਾ ਪੁੱਤਰ ਹੈ।।

About admin

error: Content is protected !!